ਭਾਈ ਗੋਬਿੰਦ ਸਿੰਘ ਲੌਗੋਵਾਲ ਤੀਜੀ ਵਾਰ ਐਸ.ਜੀ.ਪੀ.ਸੀ ਦੇ ਪ੍ਰਧਾਨ ਬਣੇ-ਅਜੀਤ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸ. ਜੀ. ਪੀ. ਸੀ. ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿਚ ਸਰਬ ਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।

ਭਾਈ ਗੋਬਿੰਦ ਸਿੰਘ ਲੌਗੋਵਾਲ ਤੀਜੀ ਵਾਰ ਐਸ.ਜੀ.ਪੀ.ਸੀ ਦੇ ਪ੍ਰਧਾਨ ਬਣੇ-ਅਜੀਤ।
Bhai Gobind Singh Longowal

US Media International - USMI


ਅੰਮ੍ਰਿਤਸਰ ਅਜੀਤ (ਸੁਮਿਤ, ਦੀਪਕ) : ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਸੌਂਪੀ ਗਈ ਹੈ। ਪ੍ਰਧਾਨਗੀ ਦੀ ਦੌੜ ਵਿਚ ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ ਵੀ ਸ਼ਾਮਲ ਸਨ ਪਰ ਐੱਸ. ਜੀ. ਪੀ. ਸੀ. ਦੇ ਪ੍ਰਧਾਨਗੀ ਫਿਰ ਭਾਈ ਗੋਬਿੰਗ ਸਿੰਘ ਲੌਂਗੋਵਾਲ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।

ਇਸ ਦੌਰਾਨ ਨਵੇਂ ਚੁਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਪੰਥ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਯਤਨ ਕਰਨਗੇ। ਇਸ ਤੋਂ ਪਹਿਲਾਂ 185 ਸੀਟਾਂ ਵਾਲੇ ਸ਼੍ਰੋਮਣੀ ਕਮੇਟੀ ਹਾਊਸ ਵਿਚ ਬਹੁਮਤ ਰੱਖਣ ਵਾਲੀ ਧਿਰ ਅਕਾਲੀ ਦਲ ਬਾਦਲ ਵੱਲੋਂ ਲੌਂਗੋਵਾਲ ਦਾ ਨਾਂ ਪੇਸ਼ ਕੀਤਾ ਗਿਆ ਸੀ। ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਦਾ ਨਾਂ ਵੀ ਪੇਸ਼ ਕੀਤਾ ਗਿਆ। ਜਦਕਿ ਵਿਰੋਧੀ ਧਿਰ ਵੱਲੋਂ ਜਥੇਦਾਰ ਸਿੰਘ ਸੁਖਦੇਵ ਸਿੰਘ ਭੌਰ ਨੇ ਅਮਰੀਕ ਸਿੰਘ ਸ਼ਾਹਪੁਰ ਦਾ ਨਾਂ ਸਦਨ ਅੱਗੇ ਰੱਖਿਆ ਸੀ।

ਸਦਨ ਦੀ ਪ੍ਰਧਾਨਗੀ ਕਰ ਰਹੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵਿਰੋਧੀ ਧਿਰ ਨੂੰ ਘੱਟ ਗਿਣਤੀ ਵਿਚ ਹੋਣ ਕਾਰਨ ਆਪਣੇ ਉਮੀਦਵਾਰ ਦਾ ਨਾਂ ਵਾਪਿਸ ਲੈਣ ਲਈ ਕਿਹਾ ਪਰ ਵਿਰੋਧੀ ਧਿਰ ਦੇ ਸਟੈਂਡ ਨੂੰ ਲੈ ਕੇ ਵੋਟਿੰਗ ਕਰਵਾਈ ਗਈ। 

 

follow our website, www.usmediainternational.live, facebook page and youtube channel for more updates.

Contact us on +1-530-777-8881 to join our whatsapp group and +1-647-692-4747 is our whatsapp number to call on Live Show only.

US Media International
United we stand.